ਹੁਸ਼ਿਆਰਪੁਰ: ਨਗਰ ਨਿਗਮ ਦੇ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਅੱਜ 44ਵੇਂ ਦਿਨ ਵੀ ਜਾਰੀ ਰਹੀ। ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕਰਨਜੋਤ ਆਦੀਆ ਦੀ ਅਗਵਾਈ ਹੇਠ ਕੀਤੀ ਹੜਤਾਲ ’ਚ ਅੱਜ ਨਿਗਮ ਦੀਆਂ ਸਮੂਹ ਬਰਾਂਚਾਂ ਦੇ ਕਰਮਚਾਰੀਆਂ ਨੇ ਹਿੱਸਾ ਲਿਆ। ਟਿਊਬਵੈੱਲ ਅਪਰੇਟਰ ਯੂਨੀਅਨ ਦੇ ਉਪ ਪ੍ਰਧਾਨ ਚੰਦਰ ਸ਼ੇਖਰ ਅਤੇ ਸਫ਼ਾਈ ਕਰਮਚਾਰੀਆਂ ਦੇ ਉਪ ਪ੍ਰਧਾਨ ਸੋਮ ਨਾਥ ਆਦੀਆ ਨੇ ਦੱਸਿਆ ਕਿ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਹੱਲ ਕਰਵਾ ਦਿੱਤਾ ਜਾਵੇਗਾ। -ਪੱਤਰ ਪ੍ਰੇਰਕ