ਨਿਜੀ ਪੱਤਰ ਪ੍ਰੇਰਕ
ਅੰਬਾਲਾ, 25 ਜੂਨ
ਬਾਲੇ ਕਾ ਨਗਲਾ ਡਿਫੈਂਸ ਕਲੋਨੀ, ਅੰਬਾਲਾ ਕੈਂਟ ਨਿਵਾਸੀ 48 ਸਾਲਾ ਅੰਗਰੇਜ਼ ਸਿੰਘ ਨੇ ਆਪਣੀ ਪਤਨੀ ਅਤੇ ਉਸ ਦੇ ਹਮਾਇਤੀਆਂ ਤੋਂ ਤੰਗ ਆ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਸ ਨੇ ਖ਼ੁਦਕੁਸ਼ੀ ਨੋਟ ਵਿਚ ਗੁਰਮੀਤ ਸਿੰਘ, ਹਰਬੰਸ ਸਿੰਘ ਅਤੇ ਹਰਿੰਦਰ ਸਿੰਘ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਦੱਸਿਆ ਹੈ। ਥਾਣਾ ਪੰਜੋਖਰਾ ਸਾਹਿਬ ਪੁਲੀਸ ਨੂੰ ਦਿੱਤੇ ਬਿਆਨ ਵਿਚ ਮ੍ਰਿਤਕ ਦੇ ਛੋਟੇ ਭਰਾ ਪੁਲੀਸ ਮੁਲਾਜ਼ਮ ਸਾਹਿਬ ਸਿੰਘ ਨੇ ਦੱਸਿਆ ਕਿ ਮਲਕੀਤ ਕੌਰ ਦੇ ਕਥਿਤ ਆਪਣੇ ਮਾਮੇ ਦੇ ਲੜਕੇ ਗੁਰਮੀਤ ਸਿੰਘ ਨਾਲ ਨਾਜਾਇਜ਼ ਸਬੰਧ ਸਨ ਜਿਸ ਕਰਕੇ ਉਹ ਅੰਗਰੇਜ਼ ਸਿੰਘ ਨੂੰ ਤੰਗ-ਪ੍ਰੇਸ਼ਾਨ ਕਰਦੀ ਸੀ। ਪੁਲੀਸ ਨੇ ਪਤਨੀ ਅਤੇ ਉਸ ਦੇ ਹਮਾਇਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।