ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਜੂਨ
ਕਰੋਨਾਵਾਇਰਸ ਕਾਰਨ 24 ਘੰਟਿਆਂ ਦੌਰਾਨ ਪੰਜਾਬ ’ਚ 11 ਅਤੇ ਹਰਿਆਣਾ ’ਚ 17 ਜਣਿਆਂ ਦੀ ਮੌਤ ਹੋ ਗਈ ਹੈ। ਇਸ ਨਾਲ ਪੰਜਾਬ ਵਿੱਚ ਮਰਨ ਵਾਲਿਆਂ ਦੀ ਗਿਣਤੀ ਦਾ ਅੰਕੜਾ 15,991 ਅਤੇ ਹਰਿਆਣਾ ਵਿੱਚ 9385 ’ਤੇ ਪਹੁੰਚ ਗਿਆ ਹੈ। ਸਿਹਤ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ 298 ਪਾਜ਼ੇਟਿਵ ਕੇਸ ਪਾਏ ਗਏ ਹਨ ਜਦਕਿ 641 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ਵਿੱਚ 4020 ਐਕਟਿਵ ਕੇਸ ਹਨ। ਸਿਹਤ ਵਿਭਾਗ ਅਨੁਸਾਰ 24 ਘੰਟਿਆਂ ਦੌਰਾਨ ਫਿਰੋਜ਼ਪੁਰ ’ਚ 4, ਅੰਮ੍ਰਿਤਸਰ, ਪਟਿਆਲਾ ’ਚ 2-2, ਗੁਰਦਾਸਪੁਰ, ਜਲੰਧਰ, ਸੰਗਰੂਰ ’ਚ ਇਕ-ਇਕ ਜਣੇ ਦੀ ਮੌਤ ਕਰੋਨਾ ਕਾਰਨ ਹੋ ਗਈ ਹੈ। ਦੂਜੇ ਪਾਸੇ ਹਰਿਆਣਾ ਵਿੱਚ ਅੱਜ 115 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 217 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ’ਚ 1685 ਐਕਟਿਵ ਕੇਸ ਹਨ।