ਪੱਤਰ ਪ੍ਰੇਰਕ
ਸ਼ਾਹਕੋਟ, 26 ਜੂਨ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਇੱਥੋ ਦੇ ਤਹਿਸੀਲ ਕੰਪਲੈਕਸ ਵਿੱਚ ਧਰਨਾ ਲਗਾ ਕੇ ਮੋਦੀ ਦਾ ਪੁਤਲਾ ਫੂਕਿਆ। ਕਿਸਾਨ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਵਿੱਤ ਸਕੱਤਰ ਗੁਰਲਾਲ ਸਿੰਘ ਪੰਡੋਰੀ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ ਦੇ 7 ਮਹੀਨੇ ਪੂਰੇ ਹੋਣ ਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਜਿੱਦ ਕਾਰਨ ਅਨੇਕਾਂ ਕਿਸਾਨਾਂ ਦੀਆਂ ਸਹਾਦਤਾਂ ਹੋ ਗਈਆਂ ਹਨ। ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸਕੱਤਰ ਗੁਰਮੇਲ ਸਿੰਘ ਰੇੜ੍ਹਵਾਂ ਅਤੇ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਨਾਲ ਹੀ ਉਨ੍ਹਾਂ ਦਾ ਸੰਘਰਸ਼ ਖਤਮ ਹੋਵੇਗਾ।