ਪੱਤਰ ਪ੍ਰੇਰਕ
ਦਸੂਹਾ, 26 ਜੂਨ
ਪੁਲੀਸ ਨਾਕਾਬੰਦੀ ਦੌਰਾਨ ਇੱਕ ਕਾਰ ਦੀ ਤਲਾਸ਼ੀ ਲੈਣ ’ਤੇ 4 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਕੀਤੀ ਹੈ।ਡੀਐੱਸਪੀ ਮੁਨੀਸ਼ ਸ਼ਰਮਾ ਨੇ ਦੱਸਿਆ ਕਿ ਥਾਣਾ ਮੁਖੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਐੱਸ.ਆਈ ਦਿਲਬਾਗ ਸਿੰਘ ਵੱਲੋਂ ਪੁਲੀਸ ਪਾਰਟੀ ਸਮੇਤ ਕੀਤੀ ਨਾਕਾਬੰਦੀ ਦੌਰਾਨ ਇੱਕ ਸਵਿਫਟ ਡਿਜ਼ਾਇਰ ਕਾਰ ਨੰਬਰ ਪੀ.ਬੀ-13-ਬੀ.ਈ-1615 ਨੂੰ ਰੋਕਿਆ ਗਿਆ ਜਿਸ ਵਿੱਚ ਸੋਨੂੰ ਉਰਫ ਸੋਨਾ ਪੁੱਤਰ ਤੇਜਾ ਸਿੰਘ ਅਤੇ ਬਲਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਸੰਘੇੜਾ ਥਾਣਾ ਬਰਨਾਲਾ ਸਵਾਰ ਸਨ। ਕਾਰ ਦੀ ਤਲਾਸ਼ੀ ਲੈਣ ’ਤੇ ਉਸ ਵਿੱਚੋਂ 4 ਕਿਲੋਗ੍ਰਾਮ ਚੂਰਾ ਪੋਸਤ ਬਰਾਮਦ ਕੀਤੀ ਗਈ। ਮੁਲਜ਼ਮਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।