ਚੰਡੀਗੜ੍ਹ, 27 ਜੂਨ
ਜੰਮੂ ਦੇ ਹਵਾਈ ਅੱਡੇ ਵਿੱਚ ਉੱਚ ਸੁਰੱਖਿਆ ਵਾਲੇ ਭਾਰਤੀ ਹਵਾਈ ਫੌਜ ਦੇ ਟਿਕਾਣੇ ’ਤੇ ਧਮਾਕਿਆਂ ਬਾਅਦ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਵਿਚ ਅਲਰਟ ਕਰ ਦਿੱਤਾ ਗਿਆ ਹੈ। ਪਠਾਨਕੋਟ ਵਿੱਚ ਮੁੱਖ ਅਦਾਰਿਆਂ ਨੇੜੇ ਸਖਤ ਚੌਕਸੀ ਬਣਾਈ ਰੱਖੀ ਜਾ ਰਹੀ ਹੈ। ਪੰਜ ਸਾਲ ਪਹਿਲਾਂ ਪਠਾਨਕੋਟ ਏਅਰਫੋਰਸ ਬੇਸ ’ਤੇ ਅਤਿਵਾਦੀ ਹਮਲਾ ਹੋਇਆ ਸੀ। ਪੁਲੀਸ ਨੇ ਦੱਸਿਆ ਕਿ ਪਠਾਨਕੋਟ ਅਤੇ ਇਸ ਦੇ ਆਸ ਪਾਸ ਸੰਵੇਦਨਸ਼ੀਲ ਇਲਾਕਿਆਂ ਦੇ ਨੇੜੇ ਪੈਟਰੋਲਿੰਗ ਤੇਜ਼ ਕਰ ਦਿੱਤੀ ਗਈ ਹੈ ਅਤੇ ਵਾਧੂ ਫੋਰਸ ਤਾਇਨਾਤ ਕੀਤੀ ਗਈ ਹੈ।