ਆਤਿਸ਼ ਗੁਪਤਾ
ਚੰਡੀਗੜ੍ਹ, 27 ਜੂਨ
ਚੰਡੀਗੜ੍ਹ ਵਿੱਚ ਕਿਸਾਨ ਰੋਸ ਮਾਰਚ ਸਬੰਧੀ ਚੰਡੀਗੜ੍ਹ ਪੁਲੀਸ ਨੇ ਲੱਖਾ ਸਿਧਾਣਾ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਵਿਰੁੱਧ ਸੈਕਟਰ-17 ਦੇ ਥਾਣੇ ਵਿੱਚ ਆਈਪੀਸੀ ਦੀ ਧਾਰਾ 186,188, 353, 332,147,148,149 ਤਹਿਤ ਕੇਸ ਦਰਜ ਕਰ ਦਿੱਤਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਪੁਲੀਸ ਨੇ ਵੱਖਰੇ ਮਾਮਲੇ ਵਿੱਚ ਕਿਸਾਨ ਅੰਦੋਲਨ ਵਿੱਚ ਸ਼ਾਮਲ ਪੰਜਾਬੀ ਗਾਇਕ ਜੱਸ ਬਾਜਵਾ ਅਤੇ ਸੋਨਿਆ ਮਾਨ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ। ਪੁਲੀਸ ਨੇ ਸੈਕਟਰ 17, ਸੈਕਟਰ 3 ਤੇ ਸਕੈਟਰ 36 ਥਾਣਿਆਂ ’ਚ ਕਿਸਾਨ ਆਗੂਆਂ ਖ਼ਿਲਾਫ਼ ਪੰਜ ਕੇਸ ਦਰਜ ਕੀਤੇ ਹਨ। ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੇ ਲੰਘੇ ਦਿਨ ਰਾਜ ਭਵਨ ਵੱਲ ਰੋਸ ਮਾਰਚ ਕੀਤਾ ਸੀ, ਜਿਸ ਦੌਰਾਨ ਕਿਸਾਨ ਦੋ ਥਾਈਂ ਬੈਰੀਕੇਡ ਤੋੜ ਕੇ ਸ਼ਹਿਰ ਵਿੱਚ ਦਾਖਲ ਹੋ ਗਏ ਸਨ।