ਪ੍ਰਭੂ ਦਿਆਲ
ਸਿਰਸਾ, 1 ਜੁਲਾਈ
ਇਥੋਂ ਦੇ ਪਿੰਡ ਫਵਾਈਂ ਨੇੜੇ ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ। ਮਿ੍ਤਕਾਂ ਦੀ ਪਛਾਣ ਪਿੰਡ ਬੁਰਜਕਰਮਗੜ੍ਹ ਵਾਸੀ ਰੋਹਤਾਸ਼ ਕੁਮਾਰ ਤੇ ਰਾਜ ਕੁਮਾਰ ਵਜੋਂ ਹੋਈ ਹੈ। ਦੋਵਾਂ ਦੀਆਂ ਦੇਹਾਂ ਪੋਸਟਮਾਰਟਮ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਦੋਵੇਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡੋਂ ਆ ਰਹੇ ਸਨ ਤਾਂ ਪਿੰਡ ਫਰਵਾਈਂ ਦੇ ਨੇੜੇ ਬਰਨਾਲਾ ਰੋਡ ’ਤੇ ਪੰਜਾਬ ਵੱਲੋਂ ਆਉਂਦੀ ਇਨੋਵਾ ਨੇ ਮੋਟਰਸਾਈਕਲ ਨੂੰ ਪਿਛੋਂ ਟੱਕਰ ਮਾਰ ਦਿੱਤੀ। ਹਾਦਸੇ ਮਗਰੋਂ ਇਨੋਵਾ ਡਰਾਈਵਰ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਪਿੰਡ ਦੇ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਮਿ੍ਤਕਾਂ ਦੀਆਂ ਦੇਹਾਂ ਪੋਸਟਮਾਰਟਮ ਲਈ ਨਾਗਰਿਕ ਹਸਪਤਾਲ ਭਿਜਵਾਈਆਂ। ਮਾਮਲੇ ਦੀ ਜਾਂਚ ਕਰ ਰਹੇ ਸਦਰ ਥਾਣਾ ਐੱਸਐੱਚਓ ਨੇ ਦੱਸਿਆ ਹੈ ਕਿ ਅਣਪਛਾਤੀ ਇਨੋਵਾ ਦੇ ਡਰਾਈਵਰਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।