ਨਵੀਂ ਦਿੱਲੀ, 1 ਜੁਲਾਈ
ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਅੱਜ ਕਿਹਾ ਕਿ ਕੁਝ ਸੂਬਾਈ ਆਗੂਆਂ ਵੱਲੋਂ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਲੈ ਕੇ ‘ਗੈਰ-ਜ਼ਿੰਮੇਵਾਰਾਨਾ ਬਿਆਨ’ ਦਿੱਤੇ ਜਾ ਰਹੇ ਹਨ। ਉਨ੍ਹਾਂ ਅਜਿਹੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਮਹਾਮਾਰੀ ਦਰਮਿਆਨ ‘ਸਿਆਸਤ ਖੇਡਣ ਜਿਹੇ ਸ਼ਰਮਨਾਕ’ ਬਿਆਨ ਦੇਣ ਤੋਂ ਗੁਰੇਜ਼ ਕਰਨ। ਕੇਂਦਰੀ ਮੰਤਰੀ ਨੇ ਟਵੀਟ ਕਰਦਿਆਂ ਅਪੀਲ ਕੀਤੀ ਕਿ ਅਜਿਹੇ ਆਗੂ ‘ਦਹਿਸ਼ਤ ਪੈਦਾ ਕਰਨ ਦੀ ਥਾਂ ਆਪਣੀ ਸਾਰੀ ਊਰਜਾ ਯੋਜਨਾਬੰਦੀ ਵਿੱਚ ਲਾਉਣ।’’ -ਏਜੰਸੀ