ਚੰਡੀਗੜ੍ਹ, 1 ਜੁਲਾਈ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਐਸੋਸੀਏਟਿਡ ਜਰਨਲਸ ਲਿਮਿਟਡ (ਏਜੇਐੱਲ) ਖ਼ਿਲਾਫ਼ ਪਲਾਟ ਰੀ-ਅਲਾਟਮੈਂਟ ਕੇਸ ਵਿੱਚ ਟਰਾਇਲ ਦੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਕੋਰਟ ਨੇ ਇਹ ਹੁਕਮ ਹੁੱਡਾ ਤੇ ਏਜੇਐੱਲ ਵੱਲੋਂ ਦਾਖ਼ਲ ਦੋ ਵੱਖੋ-ਵੱਖਰੀਆਂ ਪਟੀਸ਼ਨਾਂ ’ਤੇ ਸੁਣਾੲੇ ਹਨ। ਸੀਨੀਅਰ ਕਾਂਗਰਸ ਆਗੂ ਤੇ ਹਰਿਆਣਾ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹੁੱਡਾ ਨੇ ਹਾਈ ਕੋਰਟ ਦਾ ਰੁਖ਼ ਕਰਦਿਆਂ ਸੀਬੀਆਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਹੁੱਡਾ ਦੇ ਵਕੀਲ ਅਰਸ਼ਦੀਪ ਸਿੰਘ ਚੀਮਾ ਨੇ ਦੱਸਿਆ ਕਿ ਟਰਾਇਲ ਦੀ ਕਾਰਵਾਈ ’ਤੇ ਰੋਕ ਮਗਰੋਂ ਹੁਣ ਕੇਸ ਦੀ ਅਗਲੀ ਸੁਣਵਾਈ 11 ਅਗਸਤ ਨੂੰ ਹੋਵੇਗੀ। -ਪੀਟੀਆਈ