ਪੱਤਰ ਪ੍ਰੇਰਕ
ਸਰਦੂਲਗੜ੍ਹ, 30 ਜੂਨ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੀ ਤਹਿਸੀਲ ਕਮੇਟੀ ਸਰਦੂਲਗੜ੍ਹ ਵੱਲੋਂ ਵੱਧ ਰਹੀਆਂ ਪੈਟਰੋਲ-ਡੀਜ਼ਲ ਅਤੇ ਗੈਂਸ ਦੀਆ ਕੀਮਤਾਂ ਦੇ ਖਿਲਾਫ ਰੋਸ ਮਾਰਚ ਕੀਤਾ ਗਿਆ। ਰੋਸ ਮਾਰਚ ਦੀ ਅਗਵਾਈ ਕਾਮਰੇਡ ਆਤਮਾ ਰਾਮ, ਕਾ ਗੁਰਦੇਵ ਸਿੰਘ ਲੋਹਗੜ੍ਹ, ਮਾਸਟਰ ਸੀਤਾ ਰਾਮ ਨੇ ਕੀਤੀ । ਇਸ ਮੌਕੇ ਬੋਲਦਿਆਂ ਪਾਰਟੀ ਦੇ ਜਿਲ੍ਹਾ ਸਕੱਤਰ ਕਾਮਰੇਡ ਲਾਲ ਚੰਦ ਸਰਦੂਲਗੜ੍ਹ ਨੇ ਕਿਹਾ ਕਿ ਪੈਟਰੋਲੀਅਮ ਪਦਾਰਥਾਂ,ਰਸੋਈ ਗੈਸ ਦੀਆਂ ਨਿੱਤ ਵੱਧ ਰਹੀਆਂ ਕੀਮਤਾਂ ਨੇ ਲੋਕਾਂ ਦਾ ਕਚੂਮਰ ਕੱਢ ਦਿੱਤਾ ਹੈ। ਕਰੋਨਾ ਕਾਲ ਦੇ ਦੌਰਾਨ ਰੋਜ਼ਾਨਾਂ ਵਰਤੋਂ ਦੀਆਂ ਵਸਤਾਂ ਦੇ ਰੇਟ ਲਗਭਗ ਦੁੱਗਣੇ ਹੋ ਗਏ ਸਨ । ਜਿਸ ਨਾਲ ਆਮ ਲੋਕਾਂ ਨੂੰ ਦੋ ਡੰਗ ਦੀ ਰੋਟੀ ਦਾ ਜੁਗਾੜ ਕਰਨਾ ਔਖਾ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪੈਟਰੋਲੀਅਮ ਪਦਰਥਾਂ ਨੂੰ ਜੀਐੱਸਟੀ ਦੇ ਅਧੀਨ ਲਿਆਂਦਾ ਜਾਵੇ । ਮਹਿੰਗਾਈ ਉੱਪਰ ਰੋਕ ਲਾਈ ਜਾਵੇ। ਰੋਸ ਮਾਰਚ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਹੋਈ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤੋਂ ਬੰਸੀ ਲਾਲ, ਗਗਨਦੀਪ, ਰਵਿੰਦਰ ਲੋਹਗੜ੍ਹ, ਜਮਹੂਰੀ ਕਿਸਾਨ ਸਭਾ ਤੋਂ ਮੰਗਤ ਰਾਮ ਕਰੰਡੀ, ਕੇਵਲ ਸਿੰਘ ਰੋੜਕੀ, ਜਰਨੈਲ ਸਿੰਘ ਖੈਰਾ ਹਾਜ਼ਰ ਸਨ।