ਸ੍ਰੀ ਮੁਕਤਸਰ ਸਾਹਿਬ: ਮੁਕਤਸਰ-ਕੋਟਕਪੂਰਾ ਮੁੱਖ ਮਾਰਗ ’ਤੇ ਪ੍ਰਾਈਵੇਟ ਕੰਪਨੀ ਦੀ ਬੱਸ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਾਂਦਰ ਜਟਾਨਾ ਦਾ ਛਿੰਦਰ ਸਿੰਘ (65) ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਉਸ ਦੀ ਇਕ ਨਿੱਜੀ ਬੱਸ ਨਾਲ ਟੱਕਰ ਹੋ ਗਈ। ਥਾਣਾ ਬਰੀਵਾਲਾ ਦੇ ਮੁਖੀ ਰਮਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਛਿੰਦਰ ਸਿੰਘ ਦੇ ਪਰਿਵਾਰ ਵੱਲੋਂ ਦਿੱਤੀ ਸੂਚਨਾ ਅਨੁਸਾਰ ਹਾਦਸੇ ਬਾਰੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ