ਸ੍ਰੀਨਗਰ, 2 ਜੁਲਾਈ
ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਦਰਮਿਆਨ ਮੁਕਾਬਲੇ ਥਲ ਸੈਨਾ ਦਾ ਜਵਾਨ ਸ਼ਹੀਦ ਹੋ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੁਲਵਾਮਾ ਜ਼ਿਲ੍ਹ ਦੇ ਰਾਜਪੁਰਾ ਦੇ ਹਾਜਿਨ ਪਿੰਡ ਵਿਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ। ਇਹ ਕਾਰਵਾਈ ਉਦੋਂ ਮੁਕਾਬਲੇ ਵਿਚ ਬਦਲ ਗਈ ਜਦੋਂ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾ ਦਿੱਤੀਆਂ। ਸੁਰੱਖਿਆ ਬਲਾਂ ਨੇ ਵੀ ਇਸ ਦਾ ਜਵਾਬ ਦਿੱਤਾ। ਸ਼ੁਰੂਆਤੀ ਗੋਲੀਬਾਰੀ ਵਿੱਚ ਇਕ ਜਵਾਨ ਜ਼ਖ਼ਮੀ ਹੋ ਗਿਆ ਤੇ ਉਸ ਦੀ ਹਸਪਤਾਲ ਵਿੱਚ ਮੌਤ ਹੋ ਗਈ। ਮੰਨਿਆ ਜਾ ਰਿਹਾ ਹੈ ਕਿ ਮੌਕੇ ’ਤੇ 3-4 ਅਤਿਵਾਦੀ ਹਨ।