ਜੋਗਿੰਦਰ ਸਿੰਘ ਮਾਨ
ਮਾਨਸਾ, 2 ਜੁਲਾਈ
ਪੰਜਾਬ ਵਿੱਚ ਸਫ਼ਾਈ ਕਾਮਿਆਂ ਦੀ ਹੜਤਾਲ ਅੱਜ ਬਾਅਦ ਦੁਪਹਿਰ ਵਾਪਸ ਲੈਣ ਦਾ ਦਾਅਵਾ ਕੀਤਾ ਗਿਆ ਹੈ। ਸਫ਼ਾਈ ਸੇਵਕ ਯੂਨੀਅਨ ਦੇ ਜਨਰਲ ਸਕੱਤਰ ਮਨੋਜ ਕੁਮਾਰ ਨੇ ਭੇਜੇ ਬਿਆਨ ਵਿੱਚ ਦੱਸਿਆ ਹੈ ਕਿ 13 ਮਈ ਤੋਂ ਲਗਾਤਾਰ ਚੱਲ ਰਹੀ ਇਹ ਹੜਤਾਲ ਪੰਜਾਬ ਸਰਕਾਰ ਨਾਲ ਹੋਏ ਸਮਝੌਤੇ ਮਗਰੋਂ ਸਮਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗ ਨੂੰ ਸਵੀਕਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਰਸੋਂ ਹੋਈ ਗੱਲਬਾਤ ਵਿਚ ਰੱਖੀਆਂ ਮੰਗਾਂ ਨੂੰ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਊਟਸੋਰਸ ਉਪਰ ਕੰਮ ਕਰਦੇ ਕਾਮਿਆਂ ਨੂੰ ਰੈਗੂਲਰ ਕਰਨ ਸਬੰਧੀ ਨਗਰ ਪੰਚਾਇਤ, ਨਗਰ ਨਿਗਮ, ਨਗਰ ਕੌਂਸਲ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।