ਪ੍ਰਭੂ ਦਿਆਲ
ਸਿਰਸਾ, 2 ਜੁਲਾਈ
ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਨੇ ਆਪਣੀਆਂ ਮੰਗਾਂ ਲਈ ਇਥੇ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਕਰਨ ਮਗਰੋਂ ਯੂਨੀਅਨ ਦੀਆਂ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਣਾ ਮੰਗ ਪੱਤਰ ਸੌਂਪਿਆ। ਇਸ ਦੌਰਾਨ ਵੱਡੀ ਗਿਣਤੀ ’ਚ ਆਂਗਣਵਾੜੀ ਵਰਕਰ ਤੇ ਹੈਲਪਰ ਮੌਜੂਦ ਸਨ।