ਬਰਨਾਲਾ: ਇੱਥੇ ਅੱਜ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਰਕਾਰ ਦੀ ਅਰਥੀ ਤੇ ਅਖ਼ਬਾਰੀ ਇਸ਼ਤਿਹਾਰ ਦੀਆਂ ਕਾਪੀਆਂ ਸਾੜੀਆਂ ਗਈਆਂ। ਜ਼ਿਲਾ ਪ੍ਰਧਾਨ ਗੁਰਪ੍ਰੀਤ ਸਿੰਘ ਭੋਤਨਾ ਨੇ ਦੱਸਿਆ ਕਿ ਸਮੂਹ ਕੱਚੇ ਅਧਿਆਪਕ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਬਹੁਤ ਹੀ ਤਨਦੇਹੀ ਨਾਲ ,ਨਿਗੂਣੀਆਂ ਤਨਖ਼ਾਹਾਂ ਤੇ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ ਪਰ ਸਰਕਾਰ ਸ਼ੋਸ਼ਣ ਕਰਦੀ ਆ ਰਹੀ ਹੈ। ਇਸ ਮੌਕੇ ਅਮਰਜੀਤ ਕੌਰ ਬਰਨਾਲਾ, ਗੁਰਲਾਭ ਕੌਰ ਟੱਲੇਵਾਲ, ਕਿਰਨ ਕੌਰ ਹੰਡਿਆਇਆ, ਰਾਜਵਿੰਦਰ ਕੌਰ, ਸਰਬਜੀਤ ਕੌਰ ਹਮੀਦੀ, ਅਨੀਤਾ ਰਾਣੀ ਨੇ ਹਾਜ਼ਰੀ ਭਰੀ। -ਨਿੱਜੀ ਪੱਤਰ ਪ੍ਰੇਰਕ