ਨਵੀਂ ਦਿੱਲੀ, 3 ਜੁਲਾਈਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉੱਤਰ ਪ੍ਰਦੇਸ਼ ਦੇ ਕੁਝ ਗੂੰਗੇ ਬੋਲ਼ੇ ਵਿਦਿਆਰਥੀਆਂ ਅਤੇ ਗਰੀਬ ਲੋਕਾਂ ਦਾ ਕਥਿਤ ਤੌਰ ‘ਤੇ ਧਰਮ ਬਦਲਣ ਅਤੇ ਵਿਦੇਸ਼ਾਂ ਤੋਂ ਪੈਸੇ ਪ੍ਰਾਪਤ ਕਰਨ ਦੇ ਤਾਜ਼ਾ ਮਾਮਲੇ ਦੇ ਸਬੰਧ ਵਿਚ ਦਿੱਲੀ ਅਤੇ ਉੱਤਰ ਪ੍ਰਦੇਸ਼ ਵਿਚ ਕਈ ਥਾਵਾਂ’ ਤੇ ਛਾਪੇ ਮਾਰੇ। ਸੂਤਰਾਂ ਨੇ ਕਿਹਾ ਕਿ ਇਹ ਛਾਪੇ ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਛੇ ਥਾਵਾਂ ’ਤੇ ਮਾਰੇ ਜਾ ਰਹੇ ਹਨ।