ਦੇਹਰਾਦੂਨ, 3 ਜੁਲਾਈ
ਉੱਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਬੀਤੀ ਦੇਰ ਰਾਤ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪ ਦਿੱਤਾ ਸੀ। ਇਸ ਮਗਰੋਂ ਅੱਜ ਉੱਤਰਾਖੰਡ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦਲ ਦੀ ਅੱਜ ਬਾਅਦ ਦੁਪਹਿਰ ਤਿੰਨ ਮੀਟਿੰਗ ਹੋ ਰਹੀ ਹੈ, ਜਿਸ ਵਿਚ ਨਵੇਂ ਨੇਤਾ ਦੀ ਚੋਣ ਕੀਤੀ ਜਾਵੇਗੀ। ਸ੍ਰੀ ਰਾਵਤ ਨੇ ਸ਼ੁੱਕਰਵਾਰ ਰਾਤ 11 ਵਜੇ ਤੋਂ ਬਾਅਦ ਰਾਜਪਾਲ ਬੇਬੀ ਰਾਣੀ ਮੌਰਿਆ ਨੂੰ ਆਪਣਾ ਅਸਤੀਫਾ ਸੌਂਪਿਆ।