ਪੱਤਰ ਪ੍ਰੇਰਕ
ਅੰਮ੍ਰਿਤਸਰ, 2 ਜੁਲਾਈ
ਭਾਰਤੀ ਫ਼ੌਜ ਵਿਚ ਲੈਫਟੀਨੈਂਟ ਭਰਤੀ ਹੋਏ ਅੰਮਿ੍ਤਸਰ ਨੇੜਲੇ ਮੱਲੂਨੰਗਲ ਪਿੰਡ ਦੇਨੌਜੁਆਨ ਬਿਲਾਵਲ ਸਿੰਘ ਸੰਧੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜਣ ’ਤੇ ਸ੍ਰੀ ਬਿਲਾਵਲ ਸਿੰਘ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਸੁਰਜੀਤ ਸਿੰਘ ਭਿੱਟੇਵੱਡ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਅਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਬੀਬੀ ਜਗੀਰ ਕੌਰ ਨੇ ਸ੍ਰੀ ਬਿਲਾਵਲ ਸਿੰਘ ਦੇ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਸਿੱਖ ਨੌਜੁਆਨ ਦੀ ਪ੍ਰਾਪਤੀ ਨੂੰ ਕੌਮ ਲਈ ਮਾਣ ਦੱਸਿਆ। ਬਿਲਾਵਲ ਸਿੰਘ ਦੇ ਦਾਦਾ ਕਰਨੈਲ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਮਾਣ-ਸਨਮਾਨ ਲਈ ਧੰਨਵਾਦ ਕੀਤਾ।