ਲਖਨਊ, 3 ਜੁਲਾਈਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਅਤੇ ਉੱਤਰ ਪ੍ਰਦੇਸ਼ ਬਾਰੇ ਪਾਰਟੀ ਮਾਮਲਿਆਂ ਦੇ ਇੰਚਾਰਜ ਸੰਜੈ ਸਿੰਘ ਨੇ ਅੱਜ ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕੀਤੀ। ਇਸ ਬੈਠਕ ਤੋਂ ਬਾਅਦ ਰਾਜਨੀਤਿਕ ਕਿਆਸਅਰਾਈਆਂ ਤੇਜ਼ ਹੋ ਗਈਆਂ ਹਨ। ਸੰਜੇ ਸਿੰਘ ਨੇ ਅਖਿਲੇਸ਼ ਨਾਲ ਮੁਲਾਕਾਤ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਸਪਾ ਪ੍ਰਧਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਰਾਜ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਕੀਤੇ। ਕਿਆਸ ਲੱਗ ਰਹੇ ਹਨ ਕਿ ਅਗਾਮੀ ਰਾਜ ਵਿਧਾਨ ਸਭਾ ਚੋਣਾਂ ਵਿੱਚ ਦੋਵੇਂ ਪਾਰਟੀਆਂ ਚੋਣ ਗਠਜੋੜ ਕਰ ਸਕਦੀਆਂ ਹਨ।