ਜਸਵੰਤ ਸਿੰਘ ਥਿੰਦ
ਮਮਦੋਟ, 2 ਜੁਲਾਈ
ਇੱਥੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਮੀਟਿੰਗ ਦੌਰਾਨ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਬਿਜਲੀ ਸੰਕਟ ਦੇ ਨਾਂ ਤੇ ਜੋ ਧਰਨੇ ਲਗਾਏ ਜਾ ਰਹੇ ਹਨ ਉਹ ਮਹਿਜ਼ ਇਕ ਡਰਾਮੇਬਾਜ਼ੀ ਹੈ। ਭਾਜਪਾ ਦੀ ਕੇਂਦਰ ਸਰਕਾਰ ਬਿਜਲੀ ਬਿੱਲ 2020 ਲੈ ਕੇ ਆਈ ਹੈ ਜਿਸ ਨਾਲ ਕਿਸਾਨ ਮਜ਼ਦੂਰ ਅਤੇ ਸ਼ਹਿਰੀ ਲੋਕਾਂ ਤੋ ਬਿਜਲੀ ਖੁਸ ਜਾਵੇਗੀ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋ ਕੇ, ਜ਼ਿਲ੍ਹਾ ਵਿੱਤ ਸਕੱਤਰ ਜਤਿੰਦਰ ਰੋਫ਼ੀ, ਬੀਕੇਯੂ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਚਨ ਸਿੰਘ, ਚਮਕੌਰ ਸਿੰਘ, ਜਸਦੇਵ ਸਿੰਘ , ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਘੋੜੇ ਚੱਕ, ਗੁਣਵੰਤ ਸਿੰਘ, ਇਕਬਾਲ ਸਿੰਘ ਸੱਪਾਂਵਾਲੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਇਸ ਲਈ 6 ਜੁਲਾਈ ਨੂੰ 32 ਕਿਸਾਨ ਜਥੇਬੰਦੀਆਂ ਪਟਿਆਲਾ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਬਿਜਲੀ ਸੰਕਟ ਨੂੰ ਧਿਆਨ ਵਿਚ ਰੱਖਦੇ ਹੋਏ ਧਰਨਾ ਦੇਣ ਜਾ ਰਹੀਆਂ ਹਨ। ਜੇ ਪੰਜਾਬ ਸਰਕਾਰ ਨੇ ਬਿਜਲੀ ਦਾ ਹੱਲ ਨਾ ਕੀਤਾ ਤਾਂ ਕਿਸਾਨ ਜਥੇਬੰਦੀਆਂ ਸਰਕਾਰ ਦੇ ਆਗੂਆਂ ਨੂੰ ਪਿੰਡਾਂ ਵਿਚ ਵੜਨ ’ਤੇ ਘੇਰਨਗੀਆਂ।