ਗੁਰਬਖਸ਼ਪੁਰੀ
ਤਰਨ ਤਾਰਨ, 3 ਜੁਲਾਈ
ਪੈਟਰੋਲੀਅਮ ਪਦਾਰਥਾਂ ਦੀਆਂ ਨਿੱਤ ਦਿਨ ਵਧ ਰਹੀਆਂ ਕੀਮਤਾਂ ਖਿਲਾਫ਼ ਅੱਜ ਇਥੇ ਆਮ ਆਦਮੀ ਪਾਰਟੀ ਵਲੋਂ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਰੋਸ ਵਿਖਾਵਾ ਕੀਤਾ ਗਿਆ| ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਡਾ. ਕਸ਼ਮੀਰ ਸਿੰਘ ਸੋਹਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਤੇਲ ਅਤੇ ਗੈਸ ਉੱਪਰ ਐਕਸਾਈਜ਼ ਡਿਊਟੀ ਅਤੇ ਵੈਟ ਵੱਧ ਹੋਣ ਕਰਕੇ ਨਿੱਤ ਵਰਤੋਂ ਵਾਲੀਆਂ ਵਸਤਾਂ ਦੇ ਭਾਅ ਅਸਮਾਨ ਨੂੰ ਛੂਹ ਰਹੇ ਹਨ ਅਤੇ ਲੋਕ ਮਹਿੰਗਾਈ ਕਾਰਨ ਤਰਾਹ ਤਰਾਹ ਕਰ ਰਹੇ ਹਨ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਘਟਾਉਣ ਦੀ ਮੰਗ ਕੀਤੀ। ਇਸ ਮੌਕੇ ਪਾਰਟੀ ਆਗੂ ਬਲਦੇਵ ਸਿੰਘ ਪੰਨੂ, ਅੰਜੂ ਵਰਮਾ, ਮਾਸਟਰ ਤਸਵੀਰ ਸਿੰਘ, ਅਮਰੀਕ ਸਿੰਘ ਮਲੀਆ, ਕੁਲਵੰਤ ਸਿੰਘ ਪੰਨੂੰ, ਮਾਨ ਸਿੰਘ ਕਲੇਰ, ਜਸਵੰਤ ਸਿੰਘ ਜੱਸਾ ਨੇ ਵੀ ਸੰਬੋਧਨ ਕੀਤਾ|