ਨਵੀਂ ਦਿੱਲੀ, 4 ਜੁਲਾਈ
ਮੱਧ ਪ੍ਰਦੇਸ਼ ਦੇ ਕੁੱਝ ਹਿੱਸਿਆਂ ਵਿਚ ਡੀਜ਼ਲ 100 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਗਿਆ ਹੈ। ਸਿੱਕਮ ਵਿਚ ਪੈਟਰੋਲ ਵੀ ਐਤਵਾਰ ਨੂੰ 100 ਰੁਪਏ ਪ੍ਰਤੀ ਲਿਟਰ ਨੂੰ ਟੱਪ ਗਿਆ। ਜਨਤਕ ਖੇਤਰ ਦੀਆਂ ਪੈਟਰੋਲੀਅਮ ਕੰਪਨੀਆਂ ਦੀ ਕੀਮਤ ਦੇ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ ਦੀ ਕੀਮਤ ਵਿੱਚ 35 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 18 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਦੋ ਮਹੀਨਿਆਂ ਦੌਰਾਨ ਪੈਟਰੋਲ ਦੀਆਂ ਕੀਮਤਾਂ ਵਿਚ ਇਹ 34ਵਾਂ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 33ਵਾਂ ਵਾਧਾ ਹੈ। ਕੌਮੀ ਰਾਜਧਾਨੀ ਵਿੱਚ ਪੈਟਰੋਲ 99.51 ਰੁਪਏ ਤੇ ਡੀਜ਼ਲ 89.36 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੈਟਰੋਲ 95.70 ਰੁਪਏ ਤੇ ਡੀਜ਼ਲ 89.00 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।