ਨਵੀਂ ਦਿੱਲੀ, 4 ਜੁਲਾਈ
ਦਿੱਲੀ ਸਰਕਾਰ ਨੇ ਸੋਮਵਾਰ ਤੋਂ ਸਟੇਡੀਅਮਾਂ ਅਤੇ ਖੇਡ ਕੰਪਲੈਕਸ ਨੂੰ ਬਗ਼ੈਰ ਦਰਸ਼ਕਾਂ ਦੇ ਖੋਲ੍ਹਣ ਦੀ ਆਗਿਆ ਦਿੱਤੀ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐੱਮਏ) ਨੇ ਆਪਣੇ ਹੁਕਮ ਰਾਹੀਂ ਇਹ ਜਾਣਕਾਰੀ ਦਿੱਤੀ। ਹੁਕਮ ਵਿੱਚ ਕਿਹਾ ਗਿਆ ਹੈ ਕਿ ਸਟਡੀਅਮਾਂ ਵਿੱਚ ਕੋਵਿਡ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।