ਨਵੀਂ ਦਿੱਲੀ, 4 ਜੁਲਾਈ
ਕਾਂਗਰਸ ਦੀ ਉੱਤਰ ਪ੍ਰਦੇਸ਼ ਇਕਾਈ ਦੇ ਪ੍ਰਧਾਨ ਅਜੈ ਕੁਮਾਰ ਲੱਲੂ ਨੇ ਭਰੋਸਾ ਪ੍ਰਗਟ ਕੀਤਾ ਹੈ ਕਿ ਪਾਰਟੀ ਵਿੱਚ ਸਪਾ ਜਾਂ ਬਸਪਾ ਨਾਲ ਗਠਜੋੜ ਕੀਤੇ ਬਗ਼ੈਰ ਵਿਧਾਨ ਸਭਾ ਚੋਣਾਂ ਵਿੱਚ ਲੜਨ ਦੀ ਸਮਰਥਾ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਪ੍ਰਿਯੰਕਾ ਗਾਂਧੀ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਰਾਜ ਵਿੱਚ ਭਾਜਪਾ ਨੂੰ ਚੁਣੌਤੀ ਦੇਣ ਵਾਲੀ ਮੁੱਖ ਪਾਰਟੀ ਕਾਂਗਰਸ ਹੈ, ਜਦ ਕਿ ਸਪਾ ਤੇ ਬਸਪਾ ਨੇਤਾ ਨਿਰਾਸ਼ ਹਨ ਕਿਉਂਕਿ ਲੋਕਾਂ ਨੇ ਉਨ੍ਹਾਂ ਨੂੰ ਖਾਰਜ ਕਰ ਦਿੱਤਾ ਹੈ।