ਪੱਤਰ ਪ੍ਰੇਰਕ
ਪਠਾਨਕੋਟ, 4 ਜੁਲਾਈ
ਮਾਸਟਰ ਕਾਡਰ ਯੂਨੀਅਨ ਪਠਾਨਕੋਟ ਦਾ ਇੱਕ ਵਫ਼ਦ ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ ਅਤੇ ਜਨਰਲ ਸਕੱਤਰ ਰਾਕੇਸ਼ ਸ਼ਰਮਾ ਦੀ ਅਗਵਾਈ ਵਿੱਚ ਵਿਧਾਇਕ ਅਮਿਤ ਵਿਜ ਨੂੰ ਮਿਲਿਆ। ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ ਨੇ ਵਿਧਾਇਕ ਨੂੰ ਦੱਸਿਆ ਕਿ ਵਿੱਤ ਵਿਭਾਗ ਦੇ ਜਾਰੀ ਪੱਤਰ ਰਾਹੀਂ ਮਾਸਟਰ ਕਾਡਰ ਸਮੇਤ ਹੋਰ ਅਧਿਆਪਕਾਂ ਦੇ ਸਕੇਲ ਨੂੰ ਪੇਅ-ਕਮਿਸ਼ਨ ਦੀ ਰਿਪੋਰਟ ’ਚ ਅਣਗੌਲਿਆ ਕੀਤਾ ਗਿਆ। ਵਿਧਾਇਕ ਨੇ ਆਗੂਆਂ ਨੂੰ ਯੂਨੀਅਨ ਦੀ ਮੀਟਿੰਗ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕਰਵਾਉਣ ਦਾ ਭਰੋਸਾ ਦਿੱਤਾ।