ਹਰਮੇਸ਼ਪਾਲ ਨੀਲੇਵਾਲਾ
ਜ਼ੀਰਾ, 4 ਜੁਲਾਈ
ਜ਼ੀਰਾ ਦੀਆਂ ਨਵੀਂਆਂ ਕਚਹਿਰੀਆਂ ਚੌਕ ਨਜ਼ਦੀਕ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਵਿਚ ਤਿੰਨ ਲੜਕੇ ਗੰਭੀਰ ਜ਼ਖ਼ਮੀ ਹੋ ਗਏ।
ਇਸ ਸੰਬੰਧੀ ਸਿਵਲ ਹਸਪਤਾਲ ਜ਼ੀਰਾ ਤੋਂ ਮਿਲੀ ਜਾਣਕਾਰੀ ਅਨੁਸਾਰ ਅਨਮੋਲਪ੍ਰੀਤ ਸਿੰਘ (18) ਪੁੱਤਰ ਸਰਬਜੀਤ ਸਿੰਘ ਵਾਸੀ ਜ਼ੀਰਾ, ਦਿਲਪ੍ਰੀਤ ਸਿੰਘ (19) ਪੁੱਤਰ ਲਖਵੀਰ ਸਿੰਘ ਪਿੰਡ ਮੱਲੇਵਾਲਾ , ਅਜੇ ਬਾਵਾ (18) ਪੁੱਤਰ ਧਰਮਪਾਲ ਬਾਵਾ ਵਾਸੀ ਜ਼ੀਰਾ ਜੋ ਕਿ ਆਪਣੇ ਹੀਰੋ ਹਾਂਡਾ ਮੋਟਰਸਾਈਕਲ ਨੰਬਰ ਪੀਬੀ05ਪੀ4858 ’ਤੇ ਜ਼ੀਰਾ ਤੋਂ ਨਵੀਆਂ ਕਚਹਿਰੀਆਂ ਵੱਲ ਜਾ ਰਹੇ ਸਨ ਕਿ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੰਬਰ ਪੀਬੀ04ਯੂ4803 ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਅਨਮੋਲਪ੍ਰੀਤ ਸਿੰਘ, ਦਿਲਪ੍ਰੀਤ ਸਿੰਘ ਅਤੇ ਅਜੇ ਬਾਵਾ ਦੇ ਲੱਤਾਂ, ਬਾਹਾਂ ਅਤੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮੋਗਾ ਰੈਫਰ ਕਰ ਦਿੱਤਾ ਗਿਆ। ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਥਾਣਾ ਸਿਟੀ ਜ਼ੀਰਾ ਪੁਲੀਸ ਨੇ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।