ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਜੁਲਾਈ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਿਜਲੀ ਖੇਤਰ ਦੇ ‘ਦਿੱਲੀ ਮਾਡਲ’ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕੇਜਰੀਵਾਲ ਦੀ ਚੰਡੀਗੜ੍ਹ ਫੇਰੀ ਦੇ ਕਈ ਦਿਨਾਂ ਮਗਰੋਂ ਮੋੜਵਾਂ ਜਵਾਬ ਦਿੰਦਿਆਂ ਪੰਜਾਬ ਦੀਆਂ ਬਿਜਲੀ ਸਹੂਲਤਾਂ ਨੂੰ ਦਿੱਲੀ ਦੇ ਮੁਕਾਬਲੇ ’ਚ ਬਿਹਤਰ ਦੱਸਿਆ ਹੈ। ਕੈਪਟਨ ਨੇ ਕਿਹਾ ਕਿ ਕੌਮੀ ਰਾਜਧਾਨੀ ਵਿਚ ਸਥਿਤ ਪਿੰਡਾਂ ਦੇ ਕਿਸਾਨਾਂ ਨੂੰ ਮੁਫ਼ਤ ’ਚ ਬਿਜਲੀ ਨਹੀਂ ਮਿਲਦੀ ਹੈ ਅਤੇ ਉਦਯੋਗ ਲਈ ਬਿਜਲੀ ਦਰਾਂ ਵੀ ਬਹੁਤ ਜ਼ਿਆਦਾ ਹਨ। ਇਸੇ ਕਰਕੇ ਪੰਜਾਬ ਦੇ ਲੋਕ ਦਿੱਲੀ ਮਾਡਲ ਨੂੰ ਪਹਿਲਾਂ ਹੀ ਰੱਦ ਕਰ ਚੁੱਕੇ ਹਨ।