ਨਵੀਂ ਦਿੱਲੀ, 5 ਜੁਲਾਈ
ਕੇਂਦਰ ਨੇ ਅੱਜ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਟਵਿੱਟਰ ਨੇ ਹਾਲੇ ਤਕ ਭਾਰਤ ਦੇ ਨਵੇਂ ਆਈ ਨਿਯਮਾਂ ਨੂੰ ਲਾਗੂ ਨਹੀਂ ਕੀਤਾ। ਅਦਾਲਤ ਵਿਚ ਹਲਫਨਾਮਾ ਦਾਇਰ ਕਰਦਿਆਂ ਕੇਂਦਰ ਨੇ ਕਿਹਾ ਕਿ ਅਜਿਹਾ ਕਰ ਕੇ ਟਵਿੱਟਰ ਨੇ ਨਿਯਮਾਂ ਦਾ ਉਲੰਘਣ ਕੀਤਾ ਹੈ। ਨਵੇਂ ਆਈਟੀ ਨਿਯਮਾਂ ਨੂੰ ਲੈ ਕੇ ਭਲਕੇ ਦਿੱਲੀ ਹਾਈ ਕੋਰਟ ਵਲੋਂ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਕੇਂਦਰ ਨੇ ਕਿਹਾ ਸੀ ਕਿ ਟਵਿੱਟਰ ਨਵੇਂ ਨਿਯਮਾਂ ਨੂੰ ਨਾ ਤਾਂ ਲਾਗੂ ਕਰ ਰਿਹਾ ਹੈ ਤੇ ਨਾ ਹੀ ਨਿਯਮਾਂ ਅਨੁਸਾਰ ਕੰਮ ਕਰ ਰਿਹਾ ਹੈ।-ਪੀਟੀਆਈ