ਗੁਰਮੀਤ ਸਿੰਘ ਖੋਸਲਾ
ਸ਼ਾਹਕੋਟ, 4 ਜੁਲਾਈ
ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਹਲਕੇ ਦੇ ਪਿੰਡ ਕੋਹਾੜ ਕਲਾਂ ਵਿਚ ਰਵਿਦਾਸ ਧਰਮਸ਼ਾਲਾ ਦਾ ਅਤੇ ਨਵਾਂ ਪਿੰਡ ਦੋਨੇਵਾਲ ਵਿਚ ਸਿਹਤ ਵਿਭਾਗ ਦੇ ਸਬ ਸੈਂਟਰ ਦਾ ਨੀਂਹ ਪੱਥਰ ਰੱਖਿਆ। ਉਕਤ ਸਥਾਨਾਂ ’ਤੇ ਹੋਏ ਇਕੱਠਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਸੂਝਵਾਨ ਵਿਅਕਤੀਆਂ ਦੇ ਅੱਗੇ ਆਉਣ ਨਾਲ ਹੀ ਪਿੰਡਾਂ ਦਾ ਵਿਕਾਸ ਹੋ ਸਕਦਾ ਹੈ। ਕਾਂਗਰਸ ਸਰਕਾਰ ਪਿੰਡਾਂ ਦੇ ਵਿਕਾਸ ਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਤਹਿਤ ਹੀ ਹਲਕੇ ਵਿਚ ਸ਼ੁਰੂ ਕੀਤੇ ਹੋਏ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਨਵੇਂ ਵਿਕਾਸ ਕਾਰਜ ਵੀ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਕੋਹਾੜ ਕਲਾਂ ਵਿਚ ਉਸਾਰੀ ਜਾਣ ਵਾਲੀ ਰਵਿਦਾਸ ਧਰਮਸ਼ਾਲਾ ਅਤੇ ਨਵਾਂ ਪਿੰਡ ਦੋਨੇਵਾਲ ਵਿਚ ਸਿਹਤ ਵਿਭਾਗ ਦੇ ਸਬ ਸੈਂਟਰ ਦੇ ਨੀਂਹ ਪੱਥਰ ਰੱਖੇ ਹਨ।