ਨਿੱਜੀ ਪੱਤਰ ਪ੍ਰੇਰਕ
ਜਲੰਧਰ, 5 ਜੁਲਾਈ
ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਲਈ ਵੱਡੀ ਰਾਹਤ ਵਾਲੀ ਖ਼ਬਰ ਹੈ ਕਿ ਕਈ ਮਹੀਨਿਆਂ ਬਾਅਦ ਕਿਸੇ ਵੀ ਕਰੋਨਾ ਪੀੜਤ ਦੀ ਅੱਜ ਮੌਤ ਨਹੀਂ ਹੋਈ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਅੱਜ 19 ਨਵੇਂ ਪਾਜ਼ੇਟਿਵ ਕੇਸ ਆਏ ਹਨ।
ਅੰਮ੍ਰਿਤਸਰ(ਟ੍ਰਿਬਿਊਨ ਨਿਊਜ਼ ਸਰਵਿਸ): ਕਰੋਨਾ ਦੇ ਚੱਲਦਿਆਂ ਅੱਜ ਇਥੇ 9 ਹੋਰ ਨਵੇਂ ਕਰੋਨਾ ਪਾਜੇਟਿਵ ਮਾਮਲੇ ਆਏ ਹਨ ਜਦੋਂਕਿ ਅੱਜ ਕਰੋਨਾ ਕਾਰਨ ਮੌਤ ਤੋਂ ਬਚਾਅ ਰਿਹਾ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵੇਲੇ ਕਰੋਨਾ ਦੇ 197 ਐਕਟਿਵ ਮਾਮਲੇ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਇਸ ਦੌਰਾਨ ਅੱਜ 30 ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ।
ਹੁਸ਼ਿਆਰਪੁਰ(ਪੱਤਰ ਪ੍ਰੇਰਕ): ਜ਼ਿਲ੍ਹਾ ਹੁਸ਼ਿਆਰਪੁਰ ’ਚ ਅੱਜ 9 ਕੋਵਿਡ ਦੇ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਜਦੋਂਕਿ ਦੋ ਕੋਵਿਡ ਮਰੀਜ਼ਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦਿੱਤੀ। ਜ਼ਿਲ੍ਹੇ ਵਿਚ 87 ਕੇਸ ਐਕਟਿਵ ਹਨ ਅਤੇ 29437 ਮਰੀਜ਼ ਤੰਦਰੁਸਤ ਹੋ ਚੁੱਕੇ ਹਨ।