ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 5 ਜੁਲਾਈ
ਮੁੰਬਈ ਬੰਦਰਗਾਹ ਤੋਂ ਹੈਰੋਇਨ ਦੀ ਖੇਪ ਬਰਾਮਦਗੀ ਮਾਮਲੇ ਵਿੱਚ ਹਲਕਾ ਖਡੂਰ ਸਾਹਿਬ ਦੇ ਪਿੰਡ ਚੋਹਲਾ ਸਾਹਿਬ ਦੇ ਨੌਜਵਾਨ ਦੀ ਸ਼ਮੂਲੀਅਤ ਤੋਂ ਬਾਅਦ ਇਸ ਮੁੱਦੇ ਨੂੰ ਲੈ ਕੇ ਸਿਆਸੀ ਮਾਹੌਲ ਵੀ ਗਰਮਾ ਗਿਆ ਹੈ।ਇਸ ਮੁੱਦੇ ਨੂੰ ਲੈਕੇ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਬੁਲਾ ਕੇ ਹਲਕਾ ਖਡੂਰ ਸਾਹਿਬ ਦੇ ਕਾਂਗਰਸੀ ਵਿਧਾਇਕ ਖਿਲਾਫ਼ ਗੰਭੀਰ ਦੋਸ਼ ਲਗਾਉਂਦੇ ਹੋਏ 2017 ਦੀਆਂ ਚੋਣਾਂ ਦੌਰਾਨ ਹਲਕੇ ਵਿੱਚ ਨਸ਼ਿਆ ਦਾ ਵਪਾਰ ਕਰਨ ਵਾਲੇ ਨਸ਼ਾ ਤਸਕਰ ਵੱਲੋ ਵਿਧਾਇਕ ਨੂੰ ਚੋਣ ਵੰਡ ਦੇ ਰੂਪ ਵਿੱਚ ਮੋਟੀਆ ਰਕਮਾਂ ਦੀ ਫੰਡਿਗ ਕਰਨ ਦੀ ਗੱਲ ਕਹੀ ਹੈ ਜਿਸ ਦੀ ਉਨ੍ਹਾਂ ਨਿਰਪੱਖ ਜਾਂਚ ਮੰਗੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਵਿਧਾਇਕ ਵੱਲੋ ਥਾਪੇ ਚੇਅਰਮੈਨ ਨਸ਼ਾ ਤਸਕਰਾਂ ਨਾਲ ਪੂਰੀ ਸਾਂਝ ਰੱਖਦੇ ਹਨ। ਇਸ ਮੌਕੇ ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਲੈਕੇ ਨਸ਼ਾ ਤਸਕਰਾ ਦੀ ਕਾਂਗਰਸੀਆ ਨਾਲ ਸਾਂਝ ਦੇ ਸੱਚ ਨੂੰ ਹਲਕਾ ਖਡੂਰ ਸਾਹਿਬ ਦੇ ਲੋਕਾ ਸਾਹਮਣੇ ਰੱਖਣ ਦੇ ਨਾਲ-ਨਾਲ ਵੱਖ ਵੱਖ ਪਿੰਡਾਂ ਵਿੱਚ ਕਾਂਗਰਸੀ ਵਿਧਾਇਕ ਅਤੇ ਨਸ਼ਾ ਤਸਕਰਾ ਦੇ ਪੁਤਲੇ ਫੂਕਣਗੇ।