ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 5 ਜੁਲਾਈ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਇੱਕ ਵੱਡਾ ਜੱਥਾ ਅੱਜ ਦਿੱਲੀ ਮੋਰਚੇ ਲਈ ਰਵਾਨਾ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਇਹ ਜਥਾ ਰਣਜੀਤ ਸਿੰਘ ਕਲੇਰ ਬਾਲਾ, ਲਖਵਿੰਦਰ ਸਿੰਘ ਵਰਿਆਮ ਆਦਿ ਦੀ ਅਗਵਾਈ ਹੇਠ ਰਵਾਨਾ ਹੋਇਆ, ਜਿਸ ਵਿਚ ਜ਼ਿਲੇ ਦੇ ਸੈਂਕੜੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਵੱਡੀ ਗਿਣਤੀ ਵਿਚ ਟਰੈਕਟਰ ਟਰਾਲੀਆਂ ਦਾ ਇਕ ਕਾਫਲਾ ਦਿੱਲੀ ਮੋਰਚੇ ਲਈ ਰਵਾਨਾ ਹੋਇਆ। ਕਿਸਾਨ ਆਗੂ ਜਰਮਨਜੀਤ ਸਿੰਘ ਬੰਡਾਲਾ,ਬਾਜ ਸਿੰਘ ਸਾਰੰਗੜਾ, ਗੁਰਲਾਲ ਸਿੰਘ ਮਾਨ ਆਦਿ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨ ਰੱਦ ਕਰਾਉਣ ਤੱਕ ਇਹ ਅੰਦੋਲਨ ਜਾਰੀ ਰਹੇਗਾ। ਕੇਂਦਰ ਸਰਕਾਰ ਇਸ ਅੰਦੋਲਨ ਨੂੰ ਢਾਹ ਲਾਉਣ ਲਈ ਲਗਾਤਾਰ ਸਾਜਿਸ਼ਾਂ ਰਚ ਰਹੀ ਹੈ, ਪਰ ਉਸ ਦੀ ਕੋਈ ਵੀ ਸਾਜਿਸ਼ ਕਾਮਯਾਬ ਨਹੀਂ ਹੋਵੇਗੀ। ਇਹ ਅੰਦੋਲਨ ਕਿਸਾਨ ਅੰਦੋਲਨ ਤੋ ਜਨ ਅੰਦੋਲਨ ਬਣ ਚੁੱਕਾ ਹੈ। ਕਿਸਾਨ ਅੰਦੋਲਨ ਨੂੰ ਜਿੱਤ ਵਿੱਚ ਬਦਲਣ ਲਈ ਕੋਈ ਕਸਰ ਨਹੀਂ ਛੱਡਣਗੇ।ਇਸ ਮੌਕੇ ਕਿਸਾਨਾਂ ਨੇ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ।ਇਸ ਮੌਕੇ ਕਵਲਜੀਤ ਸਿੰਘ ਵੰਨਚੜ੍ਹੀ,ਅਮੋਲਕ ਸਿੰਘ ਨਰਾਇਣਗੜ੍ਹ,ਕੁਲਵੰਤ ਸਿੰਘ ਕੱਕੜ,ਅਮਰਦੀਪ ਸਿੰਘ ਗੋਪੀ, ਚਰਨਜੀਤ ਸਿੰਘ ਸਫੀਪੁਰ, ਕਿਰਪਾਲ ਸਿੰਘ ਕਲੇਰ,ਸਵਿੰਦਰ ਸਿੰਘ ਰੂਪੋਵਾਲੀ,ਬਲਦੇਵ ਸਿੰਘ ਬੱਗਾ, ਗੁਰਭੇਜ ਸਿੰਘ ਝੰਡੇ,ਕੁਲਜੀਤ ਸਿੰਘ ਬਾਉ,ਅਜੀਤ ਸਿੰਘ ਠੱਠੀਆਂ, ਸੁਖਦੇਵ ਸਿੰਘ ਚਾਟੀਵਿੰਡ,ਕੁਲਵੰਤ ਸਿੰਘ ਰਾਜਾਤਾਲ,ਰਾਜ ਸਿੰਘ ਤਾਜੇਚੱਕ, ਗੁਰਦੇਵ ਸਿੰਘ ਗੱਗੋਮਾਹਲ ਆਦਿ ਆਗੂ ਵੀ ਹਾਜ਼ਰ ਸਨ।