ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਜੁਲਾਈ
ਕੇਂਦਰੀ ਜੇਲ੍ਹ ਵਿੱਚੋਂ ਅੱਜ ਮੁੜ 4 ਮੋਬਾਈਲ ਫੋਨ ਬਰਾਮਦ ਹੋਏ ਹਨ ਅਤੇ ਪੁਲੀਸ ਨੇ ਇਸ ਸਬੰਧ ਵਿਚ 2 ਕੈਦੀਆਂ ਨੂੰ ਨਾਮਜ਼ਦ ਕੀਤਾ ਹੈ। ਜੇਲ ਦੇ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਨੇ ਪੁਲੀਸ ਕੋਲ ਕੀਤੀ ਸ਼ਿਕਾਇਤ ਵਿੱਚ ਦੱਸਿਆ ਕਿ ਇਸ ਮਾਮਲੇ ਵਿਚ ਕੈਦੀ ਰਣਜੀਤ ਸਿੰਘ ਅਤੇ ਜਗਦੇਵ ਸਿੰਘ ਜੱਗਾ ਨੂੰ ਪ੍ਰੀਜਨ ਐਕਟ ਦੀ ਧਾਰਾ 42 ਅਤੇ 52 ਏ ਹੇਠ ਨਾਮਜ਼ਦ ਕੀਤਾ ਹੈ। ਇਸ ਸਬੰਧ ਵਿਚ ਪੁਲੀਸ ਥਾਣਾ ਇਸਲਾਮਾਬਾਦ ਵਿਖੇ ਕੇਸ ਦਰਜ ਕੀਤਾ । ਮੋਬਾਈਲ ਜੇਲ੍ਹ ਵਿੱਚੋ ਵੱਖ ਵੱਖ ਥਾਵਾਂ ਤੋ ਬਰਾਮਦ ਕੀਤੇ ਗਏ ਹਨ।ਇੱਥੇ ਦੱਸਣਯੋਗ ਹੈ ਕਿ ਬੀਤੇ ਕੱਲ੍ਹ ਵੀ ਜੇਲ੍ਹ ਵਿਚੋਂ 7 ਮੋਬਾਈਲ ਫੋਨ ਬਰਾਮਦ ਹੋਏ ਸਨ।