ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਜੁਲਾਈ
ਹਰਿਆਣਾ ਕਿਸਾਨਾਂ ਮੰਚ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਅਸਤੀਫ਼ਿਆਂ ਦੀ ਮੰਗ ਸਬੰਧੀ ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਅੱਜ ਧਿੱਕਾਰ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਯੋਗਿੰਦਰ ਯਾਦਵ, ਡਾ. ਦਰਸ਼ਨ ਪਾਲ, ਜੋਗਿੰਦਰ ਸਿੰਘ ਉਗਰਾਹਾਂ, ਰੁਲਦੂ ਸਿੰਘ ਮਾਨਸਾ, ਜਗਜੀਤ ਸਿੰਘ ਡੱਲੇਵਾਲ, ਸੋਨੀਆ ਮਾਨ, ਰਵੀ ਆਜ਼ਾਦ ਸਣੇ ਹੋਰ ਆਗੂ ਪਹੁੰਚ ਰਹੇ ਹਨ। ਹਰਿਆਣਾ ਕਿਸਾਨ ਮੰਚ ਵੱਲੋਂ 9 ਮਹੀਨੇ ਪਹਿਲਾਂ ਖੇਤੀ ਕਾਨੂੰਨਾਂ ਵਿਰੁਧ ਦੁਸ਼ਯੰਤ ਚੌਟਾਲਾ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਸਿਰਸਾ ਵਿੱਚ ਦੁਸ਼ਯੰਤ ਚੌਟਾਲਾ ਖ਼ਿਲਾਫ਼ ਅੰਦੋਲਨ ਸ਼ੁਰੂ ਕੀਤਾ ਗਿਆ ਸੀ। ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਉਸ ਸਮੇਂ ਦੁਸ਼ਯੰਤ ਚੌਟਾਲਾ ਨੇ ਕੁਰਸੀ ਨੂੰ ਚੁਣਿਆ ਸੀ।