ਪੱਤਰ ਪ੍ਰੇਰਕ
ਮਾਨਸਾ/ਬਠਿੰਡਾ, 5 ਜੁਲਾਈ
ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਅੱਜ ਕਰੋਨਾ ਮਹਾਮਾਰੀ ਨਾਲ ਕ੍ਰਮਵਾਰ ਦੋ-ਦੋ ਮੌਤਾਂ ਹੋ ਗਈਆਂ ਹਨ। ਮਾਨਸਾ ਦੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅੱਜ 637 ਲੋਕਾਂ ਦੀ ਸੈਂਪਲਿੰਗ ਕੀਤੀ ਗਈ ਅਤੇ 6 ਨਵੇਂ ਪਾਜ਼ੇਟਿਵ ਕੇਸ ਪਾਏ ਗਏ, ਜਦੋਂਕਿ ਇਸ ਮਹਾਮਾਰੀ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਸਿਹਤ ਵਿਭਾਗ ਵੱਲੋਂ ਪੰਜ ਕੋਰੋਨਾ ਰੋਗੀਆਂ ਨੂੰ ਠੀਕ ਹੋਣ ਉੱਤੇ ਡਿਸਚਾਰਜ ਕਰ ਦਿੱਤਾ ਗਿਆ ਹੈ, ਜਦੋਂ ਕਿ ਕੋਰੋਨਾ ਦੇ ਦੋ ਨਵੇਂ ਕੇਸ ਸਾਹਮਣੇ ਆਏ ਹਨ। ਹੁਣ ਜ਼ਿਲਾ ’ਚ ਕੋਰੋਨਾ ਦਾ ਰਿਕਵਰੀ ਰੇਟ 98. 11 ਫ਼ੀਸਦੀ ਹੋ ਚੁੱਕਿਆ ਹੈ।