ਨਵੀਂ ਦਿੱਲੀ, 7 ਜੁਲਾਈਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਵਿਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਗਈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਕੰਪਨੀਆਂ ਦੀ ਕੀਮਤ ਦੇ ਨੋਟੀਫਿਕੇਸ਼ਨ ਦੇ ਅਨੁਸਾਰ ਪੈਟਰੋਲ ਦੀ ਕੀਮਤ ਵਿੱਚ 35 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ ਵਿੱਚ 23 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ਵਿੱਚ ਪੈਟਰੋਲ ਦੀ ਕੀਮਤ ਹੁਣ 100.21 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 89.53 ਰੁਪਏ ਪ੍ਰਤੀ ਲਿਟਰ ਹੈ। ਮੁੰਬਈ, ਚੇਨਈ, ਹੈਦਰਾਬਾਦ ਅਤੇ ਪੁਣੇ ਵਿਚ ਪੈਟਰੋਲ ਦੀ ਕੀਮਤ ਪਹਿਲਾਂ ਹੀ 100 ਰੁਪਏ ਪ੍ਰਤੀ ਲਿਟਰ ਤੋਂ ਉਪਰ ਹੈ। ਪੰਜਾਬ ਵਿੱਚ ਵੀ ਪੈਟਰੋਲ 100 ਰੁਪਏ ਪ੍ਰਤੀ ਲਿਟਰ ਤੋਂ ਉਪਰ ਚੱਲ ਰਿਹਾ ਹੈੈ। ਚੰਡੀਗੜ੍ਹ ਵਿੱਚ ਅੱਜ ਪੈਟਰੋਲ 96.37 ਰੁਪੲੇ ਪ੍ਰਤੀ ਲਿਟਰ ਤੇ ਡੀਜ਼ਲ 89.16 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।