ਨਿੱਜੀ ਪੱਤਰ ਪ੍ਰੇਰਕ
ਜਲੰਧਰ, 6 ਜੁਲਾਈ
ਜ਼ਿਲ੍ਹੇ ਵਿੱਚ ਕਰੋਨਾ ਦਾ ਕਹਿਰ ਮੱਠਾ ਪੈਂਦਾ ਜਾ ਰਿਹਾ ਹੈ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਅੱਜ 8 ਨਵੇਂ ਪਾਜ਼ੇਟਿਵ ਕੇਸ ਆਏ ਹਨ ਜਦਕਿ ਕਰੋਨਾ ਪੀੜਤ ਇਕ ਮਰੀਜ਼ ਦੀ ਮੌਤ ਹੋਈ ਹੈ ਪਰ ਕੱਲ੍ਹ ਕੋਈ ਮੌਤ ਨਹੀ ਹੋਈ ਸੀ। ਜ਼ਿਲ੍ਹੇ ਵਿੱਚ ਹੁਣ ਤੱਕ 1484 ਮੌਤਾਂ ਹੋ ਚੁੱਕੀਆਂ ਹਨ ਤੇ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 62,827 ਤੱਕ ਪਹੁੰਚ ਗਈ ਹੈ।
ਅੰਮ੍ਰਿਤਸਰ(ਟ੍ਰਿਬਿਊਨ ਨਿਊਜ਼ ਸਰਵਿਸ): ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 21ਨਵੇਂ ਪਾਜੇਟਿਵ ਕੇਸ ਆਏ ਹਨ ਅਤੇ ਇਸ ਦੌੌਰਾਨ ਅੱਜ ਦੂਜੇ ਦਿਨ ਵੀ ਜ਼ਿਲ੍ਹੇ ਵਿੱਚ ਕਰੋਨਾ ਕਾਰਨ ਮੌਤ ਤੋਂ ਬਚਾਅ ਰਿਹਾ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਹੁਣ ਤਕ ਜ਼ਿਲ੍ਹੇ ਵਿੱਚ ਕਰੋਨਾ ਕਾਰਨ 1570 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਵੇਲੇ198 ਕਰੋਨਾ ਦੇ ਮਰੀਜ਼ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਹੁਸ਼ਿਆਰਪੁਰ ਵਿੱਚ ਅੱਜ ਕੋਵਿਡ ਦੇ 15 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਜਦੋਂਕਿ ਇਕ ਮਰੀਜ਼ ਦੀ ਮੌਤ ਹੋ ਗਈ। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 30509 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 971 ਮਰੀਜ਼ਾਂ ਦੀ ਮੌਤ ਹੋਈ ਹੈ।