ਜੋਗਿੰਦਰ ਸਿੰਘ ਮਾਨ
ਮਾਨਸਾ, 7 ਜੁਲਾਈ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਵੱਲੋਂ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ 6ਵੇਂ ਪੇਅ ਕਮਿਸ਼ਨ ਦੀ ਲਾਗੂ ਕੀਤੀ ਗਈ ਲੰਗੜੀ ਰਿਪੋਰਟ ਦੇ ਰੋਸ ਵਿੱਚ ਮੋਟਰਸਾਈਕਲ ਰੈਲੀ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਬੱਸ ਸਟੈਂਡ ਚੌਕ ਹੁੰਦੇ ਹੋਈ ਤਿੰਨਕੋਣੀ ਤੱਕ ਕੱਢੀ। ਇਸ ਦੌਰਾਨ ਜਥੇਬੰਦੀ ਨੇ ਐਲਾਨ ਕੀਤਾ ਕਿ 8-9 ਜੁਲਾਈ ਨੂੰ ਕੰਮ ਬੰਦ ਕਰਕੇ ਹੜਤਾਲ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰਪਾਲ ਸਿੰਘ ਨੇ ਕਿਹਾ ਕਿ ਸਰਕਾਰ ਦੁਆਰਾ ਇੱਕ ਪਾਸੇ ਤਾਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸੁਣਨ ਸਬੰਧੀ ਕਮੇਟੀ ਗਠਿਤ ਕੀਤੀ ਗਈ ਅਤੇ ਦੂਜੇ ਪਾਸੇ ਮੰਗਾਂ ਸੁਣੇ ਬਿਨਾਂ ਹੀ ਛੇਵੇ ਪੇ ਕਮਿਸ਼ਨ ਦੀ ਰਿਪੋਰਟ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਅੱਜ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਸ਼ੁਰੂ ਕੀਤੀ ਮੋਟਰਸਾਈਕਲ ਰੈਲੀ ਦੌਰਾਨ ਮਨਿਸਟੀਰਅਲ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ। ਮੁਲਾਜ਼ਮ ਆਗੂ ਖੁਸ਼ਕਰਨ ਸਿੰਘ ਤੇ ਵਰਿੰਦਰ ਢੋਸੀਵਾਲ ਨੇ ਸਰਕਾਰ ਨੂੰ ਭੰਡਿਆ।