ਨਵੀਂ ਦਿੱਲੀ, 8 ਜੁਲਾਈ
ਨਵੇਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅੱਜ ਕਿਹਾ ਕਿ ਨਵੀਂ ਕੌਮੀ ਸਿੱਖਿਆ ਨੀਤੀ ਨਾਲ ਭਾਰਤੀ ਸਿੱਖਿਆ ਪ੍ਰਣਾਲੀ ਨੇ ਲੰਬੀ ਛਾਲ ਮਾਰੀ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਮੰਤਰੀ ਮੰਡਲ ਵਿਚ ਹੋਏ ਫੇਰਬਦਲ ਹੋਣ ਤੋਂ ਬਾਅਦ ਸ੍ਰੀ ਪ੍ਰਧਾਨ ਨੂੰ ਸਿੱਖਿਆ ਮੰਤਰਾਲੇ ਦਿੱਤਾ ਗਿਆ ਸੀ। ਕੇਂਦਰੀ ਸਿੱਖਿਆ ਮੰਤਰੀ ਵਜੋਂ ਆਪਣੀ ਪਹਿਲੀ ਮੀਟਿੰਗ ਵਿਚ ਸ੍ਰੀ ਪ੍ਰਧਾਨ ਨੇ ਕਿਹਾ ਕਿ ਭਾਰਤ ਨੂੰ 34 ਸਾਲਾਂ ਬਾਅਦ ਨਵੀਂ ਸਿੱਖਿਆ ਨੀਤੀ ਮਿਲੀ ਹੈ। ਇਸ ਨਵੀਂ ਕੌਮੀ ਸਿੱਖਿਆ ਨੀਤੀ-2020 ਨਾਲ ਭਾਰਤੀ ਸਿੱਖਿਆ ਪ੍ਰਣਾਲੀ ਨੇ ਲੰਬੀ ਛਾਲ ਮਾਰੀ ਹੈ। -ਪੀਟੀਆਈ