ਨਵੀਂ ਦਿੱਲੀ, 8 ਜੁਲਾਈ
ਰਾਸ਼ਟਰੀ ਰਾਜਧਾਨੀ ਦੇ ਲੋਧੀ ਰੋਡ ਖੇਤਰ ਦੇ ਸੀਜੀਓ ਕੰਪਲੈਕਸ ਵਿਚ ਸਥਿਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਇਮਾਰਤ ਵਿਚ ਵੀਰਵਾਰ ਸਵੇਰੇ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਜਾਣਕਾਰੀ ਸਵੇਰੇ 11.36 ਵਜੇ ਮਿਲੀ, ਜਿਸ ਤੋਂ ਬਾਅਦ ਅੱਗ ਬੁਝਾਉਣ ਲਈ ਛੇ ਟੈਂਡਰ ਮੌਕੇ ‘ਤੇ ਪਹੁੰਚ ਗਏ ਅਤੇ ਅੱਗ ’ਤੇ ਕਾਬੂ ਪਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਅੱਗ ਇਮਾਰਤ ਦੀ ਦੂਸਰੀ ਮੰਜ਼ਿਲ ਦੇ ਟਰਾਂਸਫਾਰਮਰ ਅਤੇ ਏਅਰਕੰਡੀਸ਼ਨਿੰਗ ਪਲਾਂਟ ਕਮਰਿਆਂ ਵਿਚ ਲੱਗੀ।