ਜਗਜੀਤ ਸਿੰਘ
ਮੁਕੇਰੀਆਂ, 7 ਜੁਲਾਈ
ਕੁੱਲ ਹਿੰਦ ਕਿਸਾਨ ਸਭਾ ਵਲੋਂ ਬਿਜਲੀ ਕੱਟਾਂ ਦੇ ਖਿਲਾਫ਼ ਪਾਵਰਕੌਮ ਦੇ ਡਿਵੀਜ਼ਨ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਉਪਰੰਤ ਸਭਾ ਦੇ ਸੂਬਾ ਜੁਆਇੰਟ ਸਕੱਤਰ ਆਸ਼ਾ ਨੰਦ, ਅਰਜਿੰਦਰਪਾਲ ਸਿੰਘ, ਸ਼ੇਰ ਸਿੰਘ, ਵਿਜੇ ਸਿੰਘ ਪੋਤਾ, ਗੁਰਮੁੱਖ ਸਿੰਘ, ਜਸਵੀਰ ਸਿੰਘ, ਅਮਨਪ੍ਰੀਤ ਸਿੰਘ, ਜੋਗਿੰਦਰ ਸਿੰਘ ਤੇ ਰਵੀ ਕੁਮਾਰ ਦੀ ਸਾਂਝੀ ਅਗਵਾਈ ਵਿੱਚ ਪੰਜਾਬ ਸਰਕਾਰ ਤੇ ਪਾਵਰਕਾਮ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਰਾਤਰੀ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੰਤੋਖ ਸਿੰਘ ਡਾਲੋਵਾਲ ਨੇ ਵੀ ਸ਼ਿਰਕਤ ਕੀਤੀ।ਇਸ ਮੌਕੇ ਰਵੀ ਕੁਮਾਰ, ਸੰਦੀਪ ਸਿੰਘ, ਗੁਲਜ਼ਾਰ ਸਿੰਘ, ਸਤੀਸ਼ ਕੁਮਾਰ, ਤਰਸੇਮ ਸਿੰਘ, ਮੁਕੇਸ਼ ਕੁਮਾਰ, ਯੋਧਾ ਮੱਲ ਹੰਦਵਾਲ, ਸੁਰਿੰਦਰ ਸਿੰਘ ਗੇਰਾ, ਮੋਹਣ ਸਿੰਘ ਕਾਲਾ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ ਆਦਿ ਵੀ ਹਾਜ਼ਰ ਸਨ। ਗੜ੍ਹਸ਼ੰਕਰ, (ਜੇ.ਬੀ.ਸੇਖੋਂ): ਖੇਤਰ ਦੇ ਵੱਖ ਵੱਖ ਪਿੰਡਾਂ ਵਿੱਚ ਬਿਜਲੀ ਦੇ ਅਣਐਲਾਨੇ ਲੰਮੇਂ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਵੱਲੋਂ ਸੀਪੀਐੱਮ ਆਗੂ ਕਾਮਰੇਡ ਦਰਸ਼ਨ ਸਿੰਘ ਮੱਟੂ, ਕਾਮਰੇਡ ਗੁਰਨੇਕ ਸਿੰਘ ਭੱਜਲ, ਬੀਬੀ ਸੁਭਾਸ਼ ਮੱਟੂ, ਕਾਮਰੇਡ ਹਰਭਜਨ ਸਿੰਘ ਅਟਵਾਲ ਦੀ ਅਗਵਾਈ ਹੇਠ ਅੱਜ ਪਾਵਰਕੌਮ ਦੇ ਦਫਤਰ ਕਸਬਾ ਸੈਲਾ ਖੁਰਦ ਵਿੱਚ ਕਰੀਬ ਦੋ ਘੰਟੇ ਰੋਹ ਭਰਪੂਰ ਰੋਸ ਧਰਨਾ ਦਿੱਤਾ ਗਿਆ।
ਇਸ ਮੌਕੇ ਲੋਕਾਂ ਨੇ ਦੋਸ਼ ਲਾਇਆ ਕਿ ਇੱਕ ਪਾਸੇ ਬਿਜਲੀ ਦੇ ਲੰਮੇਂ ਕੱਟਾਂ ਕਾਰਨ ਲੋਕਾਂ ਵਿੱਚ ਹਾਹਾਕਾਰ ਮਚੀ ਹੋਈ ਹੈ ਦੂਜੇ ਪਾਸੇ ਬਿਜਲੀ ਦੀ ਸਪਲਾਈ ਸਬੰਧੀ ਪੁੱਛਗਿੱਛ ਕਰਨ ’ਤੇ ਪਾਵਰਕੌਮ ਦੇ ਅਧਿਕਾਰੀ ਲੋਕਾਂ ਨਾਲ ਬਦਤਮੀਜ਼ੀ ਨਾਲ ਗੱਲ ਕਰਦੇ ਹਨ। ਇਸ ਮੌਕੇ ਬੀਬੀ ਸੁਭਾਸ਼ ਮੱਟੂ, ਕਾਮਰੇਡ ਹਰਭਜਨ ਅਟਵਾਲ, ਮਹਿੰਦਰ ਬੱਢੋਵਾਣ ਤੇ ਹੋਰ ਬੁਲਾਰਿਆਂ ਨੇ ਕੇਂਦਰ ਤੇ ਰਾਜ ਸਰਕਾਰਾਂ ‘ਤੇ ਕਾਰਪੋਰੇਟ ਘਰਾਣਿਆਂ ਦੇ ਹੱਥ ਠੋਕੇ ਬਣਨ ਦਾ ਦੋਸ਼ ਲਾਇਆ।ਧਰਨੇ ਮੌਕੇ ਦਿਲਬਾਗ ਮਹਿਮੂਦ, ਸੋਮਨਾਥ ਸਤਨੌਰ,ਕੈਪਟਨ ਕਰਨੈਲ ਸਿੰਘ, ਚੌਧਰੀ ਅੱਛਰ,ਹਰਪਾਲ ਸਿੰਘ, ਮਾਸਟਰ ਚਰਨ ਦਾਸ, ਸੱਤਿਆ ਦੇਵੀ, ਰੇਸ਼ਮ ਕੌਰ, ਹਰਬੰਸ ਕੌਰ ਆਦਿ ਸਮੇਤ ਇਲਾਕਾ ਵਾਸੀ ਹਾਜ਼ਰ ਸਨ।