ਪੱਤਰ ਪ੍ਰੇਰਕ
ਰਈਆ, 8 ਜੁਲਾਈ
ਬਾਬਾ ਬਕਾਲਾ ਦੇ ਸੈਂਕੜੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੇ ਅੱਜ ਰੈਸਟ ਹਾਊਸ ਰਈਆ ਵਿਖੇ ਇਕੱਤਰ ਹੋ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ। ਉਨ੍ਹਾਂ 6ਵੇਂ ਪੇਅ-ਕਮਿਸ਼ਨ ਵਿੱਚ ਮੁਲਾਜ਼ਮਾਂ ਨਾਲ ਕੀਤੇ ਗਏ ਧੋਖੇ ਦਾ ਪਰਦਾਫਾਸ਼ ਕਰਨ, ਮਾਣ ਭੱਤਾ, ਕੱਚੇ ਤੇ ਠੇਕਾ ਮੁਲਾਜ਼ਮਾਂ ਨਾਲ ਕੀਤੇ ਗਏ ਧੋਖੇ ਦਾ ਵਿਰੋਧ ਕਰਨ, ਐਨ.ਪੀ.ਐੱਸ. ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਵਾਉਣ ਅਤੇ ਕੱਚੇ ਤੇ ਬੇਰੁਜ਼ਗਾਰ ਅਧਿਆਪਕਾਂ ਨਾਲ ਗੱਲਬਾਤ ਕਰਨ ਦੀ ਬਜਾਏ ਪੁਲਸੀਆ ਜਬਰ ਕਰਨ ਵਿਰੁੱਧ ਰੈਲੀ ਕੀਤੀ ਅਤੇ ਰਈਆ ਜੀ.ਟੀ. ਰੋਡ ‘ਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ।