ਨਵੀਂ ਦਿੱਲੀ, 9 ਜੁਲਾਈ
ਕੇਂਦਰ ਸਰਕਾਰ ਨੇ ਕਿਹਾ ਹੈ ਕਿ ਮਹਾਰਾਸ਼ਟਰ ਤੇ ਕੇਰਲ ਵਿਚ ਕਰੋਨਾ ਦੇ ਕੇਸ ਹਾਲੇ ਵੀ ਕਾਫੀ ਹਨ। ਨੀਤੀ ਆਯੋਗ ਸਿਹਤ ਦੇ ਮੈਂਬਰ ਵੀ ਕੇ ਪੌਲ ਨੇ ਕਿਹਾ ਕਿ ਲੋਕ ਇਸ ਤਰ੍ਹਾਂ ਵਿਹਾਰ ਕਰ ਰਹੇ ਹਨ ਕਿ ਕਰੋਨਾ ਦੇ ਕੇਸ ਮੁੜ ਨਹੀਂ ਆਉਣਗੇ। ਕੇਂਦਰੀ ਅਧਿਕਾਰੀਆਂ ਨੇ ਆਮ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਹਾਲੇ ਕਰੋਨਾ ਦੀ ਦੂਜੀ ਲਹਿਰ ਖਤਮ ਨਹੀਂ ਹੋਈ, ਇਸ ਕਰ ਕੇ ਕਰੋਨਾ ਨਿਯਮਾਂ ਦਾ ਸਖਤੀ ਨਾਲ ਪਾਲਣ ਕੀਤਾ ਜਾਵੇ। ਉਨ੍ਹਾਂ ਪਹਾੜੀ ਖੇਤਰਾਂ ਵਿਚ ਸੈਲਾਨੀਆਂ ਦੀ ਵਧ ਰਹੀ ਗਿਣਤੀ ’ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਪਹਾੜੀ ਖੇਤਰਾਂ ਵਿਚ ਲੋਕ ਨਾ ਤਾਂ ਮਾਸਕ ਪਾ ਰਹੇ ਹਨ ਤੇ ਨਾ ਹੀ ਹੋਰ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਉਥੋਂ ਦੇ ਪ੍ਰਸ਼ਾਸਨ ਨੂੰ ਕਰੋਨਾ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕਰਨ ਲਈ ਕਿਹਾ।-ਆਈਏਐਨਐਸ