ਨਵੀਂ ਦਿੱਲੀ: ਦੇਸ਼ ਵਿੱਚ ਅੱਜ ਕਰੋਨਾਵਾਇਰਸ ਦੇ 43,393 ਨਵੇ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਦੇਸ਼ ਵਿੱਚ ਹੁਣ ਤੱਕ ਸਾਹਮਣੇ ਆਏ ਕਰੋਨਾ ਕੇਸਾਂ ਦੀ ਕੁੱਲ ਗਿਣਤੀ 3,07,52,950 ਹੋ ਗਈ ਹੈ। ਇਸੇ ਦੌਰਾਨ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 4,58,727 ਰਹਿ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਅਪਲੋਡ ਕੀਤੀ ਗਏ ਕਰੋਨਾ ਅੰਕੜਿਆਂ ਅਨੁਸਾਰ ਭਾਰਤ ਵਿੱਚ ਕਰੋਨਾ ਕਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 4,05,939 ਹੋ ਗਈ ਹੈ। -ਪੀਟੀਆਈ