ਸ੍ਰੀ ਮੁਕਤਸਰ ਸਾਹਿਬ: ਪਿੰਡ ਭੰਗਚੜੀ ਦੇ ਵਾਸੀ ਫ਼ੌਜੀ ਨੌਜਵਾਨ ਜਸਵਿੰਦਰ ਸਿੰਘ ਪੁੱਤਰ ਜਗਦੇਵ ਸਿੰਘ ਪੂਨੀਆ ਦੀ ਬੀਤੇ ਦਿਨੀਂ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਉਸ ਦੀ ਮ੍ਰਿਤਕ ਦੇਹ ਨੂੰ ਦੇਰ ਰਾਤ ਤੱਕ ਪਿੰਡ ਲਿਆਂਦਾ ਗਿਆ। ਦੇਹ ਨੂੰ ਫੁੱਲਾਂ ਨਾਲ ਸਜੇ ਵਾਹਨ ਨਾਲ ਘਰ ਤੋਂ ਪਿੰਡ ਭੰਗਚੜੀ ਸਮਸ਼ਾਨਘਾਟ ਤੱਕ ਲਿਆਂਦਾ ਗਿਆ। ਫ਼ੌਜੀ ਜਵਾਨਾਂ ਦੀ ਟੁਕੜੀ ਵੱਲੋਂ ਦੇਹ ’ਤੇ ਫੁੱਲ ਮਾਲਾਵਾਂ ਅਰਪਿਤ ਕੀਤੀਆਂ ਗਈਆਂ। ਮ੍ਰਿਤਕ ਜਸਵਿੰਦਰ ਸਿੰਘ ਦੇ ਪਰਿਵਾਰ ਨੇ ਦੱਸਿਆ ਕਿ ਇਸ ਮੌਕੇ ਨਾ ਤਾਂ ਕੋਈ ਜ਼ਿਲ੍ਹਾ ਅਧਿਕਾਰੀ ਅਤੇ ਨਾ ਹੀ ਰਾਜਸੀ ਆਗੂ ਪਹੁੰਚਿਆ ਜਿਸ ਦਾ ਉਨ੍ਹਾਂ ਨੂੰ ਰੋਸ ਹੈ। -ਨਿੱਜੀ ਪੱਤਰ ਪ੍ਰੇਰਕ