ਪੱਤਰ ਪ੍ਰੇਰਕ
ਮਾਨਸਾ, 9 ਜੁਲਾਈ
ਮਾਨਸਾ ਦੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਕੁੱਲ 15537 ਕਰੋਨਾ ਪਾਜ਼ੇਟਿਵ ਕੇਸ ਪਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 15180 ਵਿਅਕਤੀ ਤੰਦਰੁਸਤ ਹੋ ਕੇ ਆਪੋ ਆਪਣੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ। ਅੱਜ 544 ਲੋਕਾਂ ਦੀ ਸੈਂਪਲਿੰਗ ਕੀਤੀ ਗਈ ਅਤੇ 10 ਨਵੇਂ ਪਾਜ਼ੇਟੀਵ ਕੇਸ ਪਾਏ ਗਏ। ਹੁਣ ਮਾਨਸਾ ਵਿੱਚ 66 ਐਕਟਿਵ ਕੇਸ ਹਨ ਤੇ ਮਾਨਸਾ ਜ਼ਿਲ੍ਹੇ ਨਾਲ ਸਬੰਧਤ 2 ਜਣਿਆਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮਾਨਸਾ, ਖਿਆਲਾ ਕਲਾਂ ਵਿੱਚ ਕੋਈ ਨਹੀਂ, ਜਦੋਂ ਕਿ ਬੁਢਲਾਡਾ 7 ਅਤੇ ਸਰਦੂਲਗੜ੍ਹ ’ਚ 3 ਕਰੋਨਾ ਦੇ ਕੇਸ ਪਏ ਗਏ ਹਨ ਤੇ ਹੁਣ ਤੱਕ 250576 ਵਿਅਕਤੀਆਂ ਦੇ ਕਰੋਨਾ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ।
ਬਠਿੰਡਾ (ਪੱਤਰ ਪ੍ਰੇਰਕ) ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 419046 ਸੈਂਪਲ ਲਏ ਗਏ, ਜਿਨਾਂ ਚੋਂ 41335 ਪਾਜ਼ੇਟਿਵ ਕੇਸ ਆਏ, ਜਿਸ ’ਚੋਂ 40139 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਉਨ੍ਹਾਂ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 20 ਨਵੇਂ ਕੇਸ ਤੇ 2 ਕਰੋਨਾਂ ਮਰੀਜ਼ਾਂ ਦੀ ਮੌਤ ਹੋਈ ਹੈ। 19 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਇਸ ਵੇਲੇ ਜ਼ਿਲੇ ਵਿੱਚ ਕੁੱਲ 165 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1031 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਵੇਲੇ 117 ਕਰੋਨਾ ਪਾਜ਼ੇਟਿਵ ਘਰੇਲੂ ਇਕਾਂਤਵਾਸ ’ਚ ਹਨ।