ਨਿੱਜੀ ਪੱਤਰ ਪ੍ਰੇਰਕ
ਬਟਾਲਾ, 9 ਜੁਲਾਈ
ਹਲਕਾ ਸ੍ਰੀ ਹਰਗੋਬਿੰਦਪੁਰ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਰਾਜਸੀ ਬਲ ਮਿਲਿਆ, ਜਦੋਂ ਲੋਕ ਇਨਸਾਫ਼ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਭੋਮਾ ਆਪਣੇ ਹੋਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਐੱਸਸੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਅਤੇ ਜ਼ਿਲ੍ਹਾ ਪ੍ਧਾਨ ਲਖਵਿੰਦਰ ਸਿੰਘ ਘੁੰਮਣ ਦੀ ਪ੍ਰੇਰਨਾ ਸਦਕਾ ਉਹ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ’ਤੇ ਕੌਮੀ ਪ੍ਰਧਾਨ ਰਣੀਕੇ ਨੇ ਆਖਿਆ ਕਿ ਅਗਲੇ ਵਰ੍ਹੇ ਵਿਧਾਨ ਸਭਾ ਚੋਣਾਂ ਵਿੱਚ ਦਲਿਤ ਸਮਾਜ ਦੀ ਅਹਿਮ ਭੂਮਿਕਾ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮ ਵਰਗ ਅਤੇ ਬੇਰੁਜ਼ਗਾਰ ਨੌਜਵਾਨਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕਰ ਸਕਿਆ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਧਾਨ ਘੁੰਮਣ ਨੇ ਕਿਹਾ ਕਿ ਲੋਕ ਕਾਂਗਰਸ ਦੀਆਂ ਲੋਕ ਮਾਰੂ ਤੋਂ ਬਾਗੀ ਹੋ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਮਾਝਾ ਜ਼ੋਨ ਪ੍ਰਧਾਨ ਪ੍ਰਗਟ ਸਿੰਘ ਬਨਵਾਲੀਪੁਰ, ਪਰਮਜੀਤ ਸਿੰਘ ਵਨੀਕੇ, ਜ਼ਿਲ੍ਹਾ ਪਰਿਸ਼ਦ ਸਾਬਕਾ ਚੇਅਰਮੈਨ ਭਾਗ ਸਿੰਘ ਮਾਨਗਰ ਤੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ ਸਮੇਤ ਹੋਰ ਹਾਜ਼ਰ।