ਜਲੰਧਰ: ਗੁਰਦੁਆਰਾ ਬਾਬਾ ਨਿਹਾਲ ਸਿੰਘ ਤੱਲ੍ਹਣ ’ਚ ਪਾਠੀ ਵਜੋਂ ਸੇਵਾ ਨਿਭਾਅ ਰਹੇ ਸੋਹਣ ਸਿੰਘ ਨੂੰ ਇਕ ਦਿਮਾਗੀ ਤੌਰ ’ਤੇ ਕਮਜ਼ੋਰ ਮੁੰਡੇ ਨਾਲ ਬਦਫ਼ੈਲੀ ਕਰਨ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਪਤਾਰਾ ਦੇ ਐੱਸਐੱਚਓ ਇੰਸਪੈਕਟਰ ਵਿਨੋਦ ਕੁਮਾਰ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਪਾਠੀ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ। ਘਟਨਾ ਦੀ ਜਾਣਕਾਰੀ ਦਿੰਦਿਆਂ ਪੁਲੀਸ ਨੇ ਦੱਸਿਆ ਕਿ ਪਤਾਰਾ ਇਲਾਕੇ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਉਨ੍ਹਾਂ ਕੋਲ ਸ਼ਿਕਾਇਤ ਕੀਤੀ ਸੀ ਕਿ ਉਸ ਦਾ 22 ਸਾਲਾ ਦਾ ਲੜਕਾ, ਜਿਹੜਾ ਕਿ ਦਿਮਾਗੀ ਤੌਰ ’ਤੇ ਠੀਕ ਨਹੀਂ। ਇਸ ਮੰਦਬੁੱਧੀ ਬੱਚੇ ਨਾਲ ਪਾਠੀ ਸੋਹਣ ਸਿੰਘ ਨੇ ਆਪਣੀ ਰਿਹਾਇਸ਼ ’ਤੇ ਕੁਕਰਮ ਕੀਤਾ ਹੈ। ਕਥਿਤ ਮੁਲਜ਼ਮ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਹੈ। -ਨਿੱਜੀ ਪੱਤਰ ਪ੍ਰੇਰਕ