ਅੰਮ੍ਰਿਤਸਰ: ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਵਲੋਂ ਅੱਜ ਪੁਤਲੀਘਰ ਬਾਜ਼ਾਰ ਵਿੱਚ ਡੇਢ ਕਰੋੜ ਰੁਪਏ ਦੀ ਲਾਗਤ ਵਾਲੇ ਐੱਲਈਡੀ ਲਾਈਟਾਂ, ਟਾਈਲਾਂ ਅਤੇ ਸੁੰਦਰੀਕਰਨ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਡਾ. ਰਾਜ ਕੁਮਾਰ ਵੇਰਕਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਇਹ ਬਾਜ਼ਾਰ ਦਿੱਲੀ ਦੇ ਕਨਾਟ ਪਲੇਸ ਤੋਂ ਕਿਤੇ ਘੱਟ ਨਹੀਂ ਹੋਵੇਗਾ। ਉਨ੍ਹਾਂ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਦਾ ਉਨ੍ਹਾਂ ਦੇ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਫੰਡ ਦੇਣ ’ਤੇ ਧੰਨਵਾਦ ਕੀਤਾ। ਇਸ ਮੌਕੇ ਟੋਨੀ ਭੱਲਾ, ਅੰਜ਼ੂ ਬਾਲਾ, ਮਨਮੋਹਨ ਚੌਹਾਨ, ਅਸ਼ੋਕ ਸਿਆਲ, ਸੁਭਾਸ਼ ਕੁਮਾਰ, ਰਿੰਕੂ ਕੁਮਾਰ ਵੀ ਮੌਜੂਦ ਸਨ। -ਖੇਤਰੀ ਪ੍ਰਤੀਨਿਧ